ਨਵੀਂ ਦਿੱਲੀ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਆਦਰਸ਼ ਹਾਊਸਿੰਗ ਘਪਲੇ ਸਬੰਧੀ ਨਿਆਂਇਕ ਕਮਿਸ਼ਨ ਦੀ ਰਿਪੋਰਟ ਰੱਦ ਕਰਨ ਦੇ ਫੈਸਲੇ ’ਤੇ ਮਹਾਰਾਸ਼ਟਰ ਸਰਕਾਰ ਵੱਲੋਂ ਮੁੜ ਵਿਚਾਰ ਕੀਤੇ ਜਾਣ ਦਾ ਸੰਕੇਤ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਰਿਪੋਰਟ ਰੱਦ ਕੀਤੇ ਜਾਣ ਦੇ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਈ ਸੀ ਅਤੇ ਮੁੜ ਵਿਚਾਰ ਕਰਨ ਦਾ ਸੁਝਾਅ ਦਿੱਤਾ ਸੀ। ਸ੍ਰੀਮਤੀ ਗਾਂਧੀ ਨੇ ਭ੍ਰਿਸ਼ਟਾਚਾਰ ਦੇ ਮੁੱਦਿਆਂ ਕਾਰਨ ਕਾਂਗਰਸ ਦੇ ਲਗਾਤਾਰ ਚਰਚਾ ਵਿਚ ਰਹਿਣ ਬਾਰੇ ਕਿਹਾ ਕਿ ਮੀਡੀਆ ਨੂੰ ਉਨ੍ਹਾਂ ਦੀ ਪਾਰਟੀ ਦੀਆਂ ਸਰਕਾਰਾਂ ਦੀਆਂ ‘ਗਲਤੀਆਂ’ ਉਭਾਰਨ ਦੀ ਪੂਰੀ ਖੁੱਲ੍ਹ ਹੈ ਪਰ ਮੀਡੀਆ ਨੂੰ ਹੋਰ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਰਾਜਾਂ ਵਿਚ ਵੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਮਹਾਰਾਸ਼ਟਰ ਕੈਬਨਿਟ ਵੱਲੋਂ ਰੱਦ ਕੀਤੀ ਗਈ ਆਦਰਸ਼ ਘਪਲਾ ਰਿਪੋਰਟ ਬਾਰੇ ਕਾਂਗਰਸ ਪ੍ਰਧਾਨ ਨੇ ਕਿਹਾ, ‘‘ਇਸ ਬਾਰੇ ਕੱਲ੍ਹ ਫੈਸਲਾ ਹੋ ਚੁੱਕਿਆ ਹੈ ਅਤੇ ਇਸ ਨੂੰ ਹੱਲ ਕੀਤਾ ਜਾ ਰਿਹਾ ਹੈ।’’
ਸ੍ਰੀਮਤੀ ਗਾਂਧੀ ਅੱਜ ਇੱਥੇ ਕਾਂਗਰਸ ਦੇ ਸਥਾਪਨਾ ਦਿਵਸ ਸਮਾਗਮ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ।
ਰਾਹੁਲ ਗਾਂਧੀ ਦੀ ਬੀਤੇ ਦਿਨ ਦੀ ਪ੍ਰੈਸ ਕਾਨਫਰੰਸ ਬਾਰੇ ਉਨ੍ਹਾਂ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਬੀਤੇ ਦਿਨ ਦੀ ਮੀਟਿੰਗ ਦਾ ਮੁੱਦਾ ਕੁਝ ਹੋਰ ਸੀ। ਕੱਲ੍ਹ ਦੀ ਮੀਟਿੰਗ ਲੋਕਾਯੁਕਤ ਅਤੇ ਮਹਿੰਗਾਈ ’ਤੇ ਕੇਂਦਰਿਤ ਸੀ। ਇਹ ਚਰਚਾ ਮੁੱਖ ਮੰਤਰੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਮਹਿੰਗਾਈ ਖ਼ਿਲਾਫ਼ ਜੰਗ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਕੇਂਦਰਿਤ ਸੀ। ਇੰਡੀਅਨ ਨੈਸ਼ਨ ਕਾਂਗਰਸ ਦਾ 128ਵਾਂ ਸਥਾਪਨਾ ਦਿਵਸ ਅੱਜ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ ਹੈੱਡਕੁਆਰਟਰ ਵਿਖੇ ਮਨਾਇਆ ਗਿਆ। ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦਾ ਝੰਡਾ ਲਹਿਰਾਇਆ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ। ਇਸ ਮੌਕੇ ਸ੍ਰੀਮਤੀ ਗਾਂਧੀ ਅਤੇ ਸ੍ਰੀ ਸਿੰਘ ਵੱਲੋਂ ਬੱਚਿਆਂ ਨੂੰ ਮਠਿਆਈ ਵੰਡੀ ਗਈ।

No comments:
Post a Comment